![](/cmsimages/20250210/4775896__a.jpg)
ਲੁਧਿਆਣਾ, 10 ਫਰਵਰੀ- ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਅੱਜ ਲੁਧਿਆਣਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ (ਜੇ.ਐਮ.ਆਈ.ਸੀ.) ਰਮਨਪ੍ਰੀਤ ਕੌਰ ਦੀ ਅਦਾਲਤ ਨੇ 29 ਜਨਵਰੀ ਨੂੰ ਸੋਨੂੰ ਸੂਦ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਅਦਾਲਤ ਨੇ ਓਸ਼ੀਵਾਰਾ ਪੁਲਿਸ ਸਟੇਸ਼ਨ, ਅੰਧੇਰੀ ਵੈਸਟ, ਮੁੰਬਈ ਦੇ ਐਸ.ਐਚ.ਓ. ਨੂੰ ਸੋਨੂੰ ਸੂਦ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ ਦਾ ਹੁਕਮ ਦਿੱਤਾ ਸੀ। ਦਰਅਸਲ, ਲੁਧਿਆਣਾ ਵਿਚ ਇਕ ਮਲਟੀ-ਲੈਵਲ ਮਾਰਕੀਟਿੰਗ ਕੰਪਨੀ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਕੰਪਨੀ ਨੇ ਸੋਨੂੰ ਸੂਦ ਨੂੰ ਆਪਣਾ ਬ੍ਰਾਂਡ ਅੰਬੈਸਡਰ ਬਣਾਇਆ ਸੀ। ਅਦਾਲਤ ਨੇ ਸੋਨੂੰ ਸੂਦ ਨੂੰ ਗਵਾਹੀ ਲਈ ਸੰਮਨ ਭੇਜਿਆ ਸੀ ਪਰ ਉਹ ਪੇਸ਼ ਨਹੀਂ ਹੋਏ ਸਨ।