ਅੰਮ੍ਰਿਤਸਰ, 10 ਫਰਵਰ (ਜਸਵੰਤ ਸਿੰਘ ਜੱਸ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਕਰਮਜੀਤ ਸਿੰਘ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਐਡਵੋਕੇਟ ਧਾਮੀ ਨੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਅਧਿਕਾਰੀ ਹਾਜ਼ਰ ਸਨ।