JALANDHAR WEATHER
ਅਯੁੱਧਿਆ ਵਿਚ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ 14 ਫਰਵਰੀ ਤੱਕ ਬੰਦ ਰਹਿਣਗੇ

ਅਯੁੱਧਿਆ, 10 ਫਰਵਰੀ - ਪ੍ਰਯਾਗਰਾਜ ਦੇ ਸੰਗਮ ਸ਼ਹਿਰ ਵਿਚ ਚੱਲ ਰਹੇ ਮਹਾਕੁੰਭ ਕਾਰਨ ਅਯੁੱਧਿਆ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵੀ ਵੱਧ ਰਹੀ ਹੈ, ਜਿਸ ਕਾਰਨ ਸਥਾਨਕ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਾ ਸਿੱਧਾ ਅਸਰ ਅਯੁੱਧਿਆ ਦੇ ਵਿਦਿਆਰਥੀਆਂ 'ਤੇ ਵੀ ਪੈ ਰਿਹਾ ਹੈ। ਇਸ ਦੌਰਾਨ, ਪ੍ਰਸ਼ਾਸਨ ਨੇ ਅਯੁੱਧਿਆ ਦੇ ਸਾਰੇ ਸਕੂਲ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਅਯੁੱਧਿਆ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਅਯੁੱਧਿਆ ਵਿਚ 12ਵੀਂ ਜਮਾਤ ਤੱਕ ਦੇ ਸਾਰੇ ਸਕੂਲ 14 ਫਰਵਰੀ ਤੱਕ ਬੰਦ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਫੈਸਲਾ ਅਯੁੱਧਿਆ ਆਉਣ ਵਾਲੀ ਭਾਰੀ ਭੀੜ ਨੂੰ ਦੇਖਦੇ ਹੋਏ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ