ਲਖਨਊ, 11 ਫਰਵਰੀ- ਮਾਘੀ ਪੂਰਨਿਮਾ ਦੇ ਇਸ਼ਨਾਨ ਲਈ ਸ਼ਰਧਾਲੂਆਂ ਦੀ ਵੱਡੀ ਭੀੜ ਮਹਾਕੁੰਭ ਵਿਚ ਪਹੁੰਚ ਰਹੀ ਹੈ। ਸ਼ਰਧਾਲੂਆਂ ਦੀ ਭੀੜ ਨੂੰ ਕੰਟਰੋਲ ਕਰਨ ਲਈ, ਮਹਾਂਕੁੰਭ ਟ੍ਰੈਫਿਕ ਪੁਲਿਸ ਨੇ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜੋ 13 ਫਰਵਰੀ ਸਵੇਰੇ 8 ਵਜੇ ਤੱਕ ਲਾਗੂ ਰਹੇਗੀ। ਸੋਮਵਾਰ ਰਾਤ 8 ਵਜੇ ਤੋਂ ਵੀਰਵਾਰ ਸਵੇਰੇ 8 ਵਜੇ ਤੱਕ ਮਹਾਂਕੁੰਭ ਮੇਲਾ ਖੇਤਰ ਵਿਚ ਪ੍ਰਸ਼ਾਸਨਿਕ/ਮੈਡੀਕਲ ਵਾਹਨਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਵਾਹਨਾਂ ਦੇ ਦਾਖਲੇ ’ਤੇ ਪਾਬੰਦੀ ਰਹੇਗੀ। ਇਸ ਦੇ ਨਾਲ ਹੀ, ਸ਼ਰਧਾਲੂ 36 ਨਿਰਧਾਰਤ ਪਾਰਕਿੰਗ ਥਾਵਾਂ ’ਤੇ ਆਪਣੇ ਵਾਹਨ ਪਾਰਕ ਕਰ ਸਕਣਗੇ।
ਜਲੰਧਰ : ਮੰਗਲਵਾਰ 31 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਮਹਾਕੁੰਭ ’ਚ ਹੁਣ ਦਾਖ਼ਲ ਨਹੀਂ ਹੋ ਸਕਣਗੇ ਵਾਹਨ, ਐਡਵਾਈਜ਼ਰੀ ਜਾਰੀ