![](/cmsimages/20250211/4776965__1.jpg)
ਨਵੀਂ ਦਿੱਲੀ, 11 ਫਰਵਰੀ- ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ, ਦਿੱਲੀ ਵਿਚ ਪੰਜਾਬ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ। ਵਿਧਾਇਕ ਮੀਟਿੰਗ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਵਿਧਾਇਕਾਂ ਦੀ ਸੂਚੀ ਕਪੂਰਥਲਾ ਭਵਨ ਦੇ ਗੇਟ ’ਤੇ ਭੇਜ ਦਿੱਤੀ ਗਈ ਹੈ। ਵਿਧਾਇਕਾਂ ਨੂੰ ਜਾਂਚ ਤੋਂ ਬਾਅਦ ਹੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਇਹ ਮੀਟਿੰਗ 11 ਵਜੇ ਸ਼ੁਰੂ ਹੋਵੇਗੀ।