![](/cmsimages/20250211/4776966__a.jpg)
ਨਵੀਂ ਦਿੱਲੀ, 11 ਫਰਵਰੀ- ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਵਿਧਾਇਕਾਂ ਨਾਲ ਮੁਲਾਕਾਤ ’ਤੇ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ। ਅਰਵਿੰਦ ਕੇਜਰੀਵਾਲ ਸਾਡੇ ਰਾਸ਼ਟਰੀ ਕਨਵੀਨਰ ਹਨ ਅਤੇ ਅਜਿਹੀਆਂ ਮੀਟਿੰਗਾਂ ਨਿਯਮਤ ਅੰਤਰਾਲਾਂ ’ਤੇ ਹੁੰਦੀਆਂ ਹਨ, ਇਹ ਮੀਟਿੰਗ ਦਿੱਲੀ ਚੋਣਾਂ ’ਤੇ ਚਰਚਾ ਕਰਨ ਅਤੇ ਅਗਲੀ ਰਣਨੀਤੀ ਤਿਆਰ ਕਰਨ ਲਈ ਰੱਖੀ ਗਈ ਹੈ।