![](/cmsimages/20250211/4776967__a.jpg)
ਨਵੀਂ ਦਿੱਲੀ, 11 ਫਰਵਰੀ- ਪੰਜਾਬ ਦੇ ‘ਆਪ’ ਵਿਧਾਇਕ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਕਪੂਰਥਲਾ ਹਾਊਸ ਪਹੁੰਚੇ। ਇਸ ਮੌਕੇ ਵਿਧਾਇਕ ਅਤੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕੇਜਰੀਵਾਲ ਜੀ ਨਿਯਮਿਤ ਤੌਰ ’ਤੇ ਪਾਰਟੀ ਵਿਧਾਇਕਾਂ ਨੂੰ ਮਿਲਦੇ ਹਨ। ਅਸੀਂ ਪਾਰਟੀ ਨੂੰ ਅੱਗੇ ਕਿਵੇਂ ਲਿਜਾਣਾ ਹੈ, ਇਸ ਬਾਰੇ ਚਰਚਾ ਕਰਾਂਗੇ। ਅਸੀਂ ਦਿੱਲੀ ਵਿਚ ਬਹੁਤ ਮਿਹਨਤ ਕੀਤੀ। ਅਸੀਂ ਆਪਣੀਆਂ ਕਮੀਆਂ ਨੂੰ ਦੂਰ ਕਰਾਂਗੇ ਅਤੇ ਬਿਹਤਰ ਕਰਾਂਗੇ। ਉਨ੍ਹਾਂ ਕਿਹਾ ਕਿ ਪਾਰਟੀ ਕਿਉਂ ਟੁੱਟੇਗੀ?