JALANDHAR WEATHER
ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 11 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)- ਬੀਤੀ ਰਾਤ ਸੁਨਾਮ-ਮਾਨਸਾ ਸੜਕ ’ਤੇ ਚੀਮਾ ਮੰਡੀ ਨੇੜੇ ਹੋਏ ਹਾਦਸੇ ’ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਅਤੇ ਦੂਜੇ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਅਤੇ ਗੋਲਡੀ ਸਿੰਘ ਨਾਂਅ ਦੇ ਦੋ ਨੌਜਵਾਨ ਮੋਟਰਸਾਈਕਲ ’ਤੇ ਸੁਨਾਮ ਤੋਂ ਚੀਮਾ ਮੰਡੀ ਜਾ ਰਹੇ ਸਨ। ਰਾਤ ਕਰੀਬ ਅੱਠ ਕੁ ਵਜੇ ਜਦੋਂ ਉਹ ਸੁਨਾਮ-ਮਾਨਸਾ ਸੜਕ ’ਤੇ ਪਿੰਡੀ ਨੇੜੇ ਪਹੁੰਚੇ ਤਾਂ ਅੱਗਿਓਂ ਆ ਰਹੀ ਸਕਾਰਪੀਓ ਗੱਡੀ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਬਲਵਿੰਦਰ ਸਿੰਘ (22) ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਚੀਮਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਗੋਲਡੀ ਸਿੰਘ ਵਾਸੀ ਚੀਮਾ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਕੁਝ ਰਾਹਗੀਰਾਂ ਵਲੋਂ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਨਾਜ਼ੁਕ ਵੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਉਪਰੰਤ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ। ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਪੜ੍ਹਤਾਲ ਦੌਰਾਨ ਜੋ ਵੀ ਗੱਲ ਸਾਹਮਣੇ ਆਵੇਗੀ ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ