![](/cmsimages/20250211/4776982__ੀਿੋੈਾੀਾ.jpg)
ਅਜਨਾਲਾ, 11 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਵਿਚ ਅੱਜ ਨਗਰ ਪੰਚਾਇਤ ਅਜਨਾਲਾ ਦੇ ਕਰਮਚਾਰੀਆਂ ਵਲੋਂ ਵੱਡਾ ਹੱਲਾ ਬੋਲਦਿਆਂ ਅਜਨਾਲਾ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ I ਇਸ ਦੌਰਾਨ ਕੁਝ ਦੁਕਾਨਦਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬਹਿਸਦੇ ਵੀ ਨਜ਼ਰ ਆਏI ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ਉਤੇ ਇਕ ਦੁਕਾਨਦਾਰ ਵਲੋਂ ਨਾਜਾਇਜ਼ ਕਬਜ਼ੇ ਹਟਾ ਰਹੇ ਨਗਰ ਪੰਚਾਇਤ ਅਜਨਾਲਾ ਦੇ ਕਰਮਚਾਰੀ ਉਪਰ ਹੱਥ ਚੁੱਕ ਲਿਆ, ਜਿਸ ਤੋਂ ਬਾਅਦ ਉਕਤ ਦੁਕਾਨਦਾਰ ਵਲੋਂ ਐਸ.ਡੀ.ਐਮ. ਰਵਿੰਦਰ ਸਿੰਘ ਅਰੋੜਾ ਅਤੇ ਐਸ.ਐਚ.ਓ. ਸਤਨਾਮ ਸਿੰਘ ਦੀ ਮੌਜੂਦਗੀ ਵਿਚ ਮੁਆਫ਼ੀ ਮੰਗ ਕੇ ਖਹਿੜਾ ਛੁਡਾਇਆ। ਇਸ ਮੌਕੇ ਗੱਲਬਾਤ ਕਰਦਿਆਂ ਐਸ.ਡੀ.ਐਮ. ਨੇ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਅਜਨਾਲਾ ਸ਼ਹਿਰ ਦੇ ਬਾਜ਼ਾਰਾਂ ਵਿਚ ਨਾਜਾਇਜ਼ ਕਬਜ਼ੇ ਨਹੀਂ ਕਰਨ ਦਿੱਤੇ ਜਾਣਗੇ।