ਫਿਲੌਰ, 11 ਫਰਵਰੀ-ਅੱਜ ਫਿਲੌਰ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਵਿਚ ਵੱਖ-ਵੱਖ ਜਗ੍ਹਾ ਉੱਤੇ ਸੰਗਤ ਲਈ ਲੰਗਰ ਦੇ ਖਾਸ ਪ੍ਰਬੰਧ ਕੀਤੇ ਗਏ ਤੇ ਇਸ ਮੌਕੇ ਵੱਡੀ ਗਿਣਤੀ ਵਿਚ ਦੂਰ-ਦੁਰਾਡੇ ਤੋਂ ਸੰਗਤਾਂ ਹਾਜ਼ਰ ਹੋਈਆਂ ਤੇ ਉੱਥੇ ਹੀ ਇਸ ਮਹਾਨ ਨਗਰ ਕੀਰਤਨ ਵਿਚ ਵੱਖ-ਵੱਖ ਡੇਰਿਆਂ ਤੋਂ ਮਹਾਪੁਰਸ਼ ਪਹੁੰਚੇ ਜਿਨ੍ਹਾਂ ਵਲੋਂ ਸੰਗਤਾਂ ਨੂੰ ਆਸ਼ੀਰਵਾਦ ਦਿੱਤਾ ਗਿਆ ਅਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਵਿਚਾਰਾਂ ਉੱਤੇ ਚੱਲਣ ਲਈ ਸੰਗਤ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਰਾਜਨੀਤੀ ਸ਼ਖਸੀਅਤਾਂ ਵੀ ਸ਼ੋਭਾ ਯਾਤਰਾ ਦਾ ਹਿੱਸਾ ਬਣੀਆਂ ਤੇ ਉਨ੍ਹਾਂ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸ਼ੋਭਾ ਯਾਤਰਾ ਦੇ ਦਰਸ਼ਨ ਕੀਤੇ ਗਏ ਅਤੇ ਨਤਮਸਤਕ ਹੋਏ ਤੇ ਇਸ ਨਗਰ ਕੀਰਤਨ ਵਿਚ ਹਵਾਈ ਪੈਰਾਸ਼ੂਟ ਰਾਹੀਂ ਵਿਸ਼ਾਲ ਨਗਰ ਕੀਰਤਨ ਉੱਤੇ ਫੁੱਲਾਂ ਦੀ ਵਰਖਾ ਕੀਤੀ ਗਈ ਜੋ ਕਿ ਲੋਕਾਂ ਦੀ ਦੇਖਣ ਨੂੰ ਖਿੱਚ ਦਾ ਕੇਂਦਰ ਬਣੀ ਤੇ ਪੂਰਾ ਸ਼ਹਿਰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜ ਉਠਿਆ।
ਜਲੰਧਰ : ਮੰਗਲਵਾਰ 31 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਫਿਲੌਰ 'ਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ 'ਤੇ ਕੱਢੀ ਵਿਸ਼ਾਲ ਸ਼ੋਭਾ ਯਾਤਰਾ