![](/cmsimages/20250211/4776991__ੂੁ੍ੂੁ੍ੀ999.jpg)
ਘੋਗਰਾ, 11 ਫਰਵਰੀ (ਆਰ. ਐੱਸ. ਸਲਾਰੀਆ)-ਗੁਰਦੁਆਰਾ ਰਵਿਦਾਸ ਸਭਾ (ਰਜਿ.) ਘੋਗਰਾ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਸੰਗਤਾਂ ਵਲੋਂ ਸ਼ਬਦ ਕੀਰਤਨ ਦੁਆਰਾ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਸੰਗਤਾਂ ਵਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਤੇ ਸ਼ਰਧਾਲੂ ਸੰਗਤਾਂ ਵਲੋਂ ਚਾਹ-ਪਕੌੜੇ, ਮਠਿਆਈਆਂ, ਫਲ ਆਦਿ ਦੇ ਲੰਗਰ ਲਗਾਏ ਗਏ। ਇਸ ਮੌਕੇ ਪ੍ਰਧਾਨ ਜੋਗਿੰਦਰ ਪਾਲ ਸਿੰਘ, ਗੁਰਭਿੰਦਰ ਸਿੰਘ, ਜਸਵਿੰਦਰ ਸਿੰਘ, ਮੰਗਤ ਲਾਲ, ਕਮਲਜੀਤ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।