JALANDHAR WEATHER
ਖੁੱਡੀ ਖੁਰਦ ਵਿਖ਼ੇ 648ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਹੰਡਿਆਇਆ/ਬਰਨਾਲਾ,11 ਫਰਵਰੀ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਖੁਰਦ ਵਿਚ ਰਵਿਦਾਸ ਭਵਨ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਰਵਿਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ, ਖਜ਼ਾਨਚੀ ਹਰਵਿੰਦਰ ਸਿੰਘ, ਦਰਸ਼ਨ ਸਿੰਘ ਗੁਰੂ, ਐਡਵੋਕੇਟ ਸੁਰਿੰਦਰਪਾਲ ਸਿੰਘ, ਬਚਿੱਤਰ ਸਿੰਘ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਨਗਰ ਕੀਰਤਨ ਰਵਾਨਾ ਕੀਤਾ ਗਿਆ l ਇਸ ਮੌਕੇ ਰਾਗੀ ਕੁਲਦੀਪ ਸਿੰਘ ਤੇ ਸਾਬਕਾ ਰਿਟਾ. ਕਦਰ ਕਾਨੂੰਗੋ ਨਿਰਮਲ ਸਿੰਘ ਗੁਰੂ ਦੇ ਜਥਿਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆl ਕਵੀਸ਼ਰੀ ਜਥਾ ਮਿੱਠੂ ਸਿੰਘ ਨਿਰਭੈ, ਬੇਅੰਤ ਸਿੰਘ ਕਾਹਨੇ ਕੇ ਤੇ ਮੰਗਾ ਸਿੰਘ ਮੈਦੇਵਾਸ ਵਲੋਂ ਗੁਰੂ ਜੱਸ ਦੀਆਂ ਕਵੀਸ਼ਰੀਆਂ ਸੁਣਾ ਕੇ ਨਿਹਾਲ ਕੀਤਾ ਗਿਆl ਇਸ ਮੌਕੇ ਵੱਖ-ਵੱਖ ਥਾਵਾਂ ਉਤੇ ਲੰਗਰ ਲਗਾਏ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ