JALANDHAR WEATHER
ਮਾਰੂ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਨੂੰ ਕੀਤਾ ਗੰਭੀਰ ਜ਼ਖਮੀ

ਜੈਤੋ (ਫਰੀਦਕੋਟ), 11 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਕੁਝ ਵਿਅਕਤੀਆਂ ਵਲੋਂ ਮਾਰੂ ਹਥਿਆਰਾਂ ਨਾਲ ਇਕ ਨੌਜਵਾਨ ਨੂੰ ਗੰਭੀਰ ਰੂਪ ਵਿਚ ਫੱਟੜ ਕਰ ਦੇਣ ਦਾ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਕੁਝ ਵਿਅਕਤੀਆਂ ਵਲੋਂ ਮਾਰੂ ਹਥਿਆਰਾਂ ਨਾਲ ਬੇਅੰਤ ਸਿੰਘ ਨਾਂ ਦੇ ਨੌਜਵਾਨ ’ਤੇ ਹਮਲਾ ਕਰ ਦਿੱਤਾ ਤਾਂ ਉਹ ਆਪਣੀ ਜਾਨ ਨੂੰ ਬਚਾਉਣ ਲਈ ਭੱਜ ਪਿਆ ਤੇ ਸਥਾਨਕ ਬੱਸ ਸਟੈਂਡ ਸਾਹਮਣੇ ਮੈਡੀਕਲ ਸਟੋਰ ਵਿਚ ਵੜ੍ਹ ਗਿਆ ਤਾਂ ਹਮਲਾਵਰ ਵੀ ਉਸ ਦੇ ਮਗਰ ਹੀ ਮੈਡੀਕਲ ਸਟੋਰ ਵਿਚ ਵੜ੍ਹ ਗਏ ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ। ਬੇਅੰਤ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਜੈਤੋ ਵਿਖੇ ਪਹੁੰਚਿਆ ਗਿਆ ਜਿਥੇ ਡਿਊਟੀ ’ਤੇ ਮੌਜੂਦ ਡਾਕਟਰ ਦੀ ਟੀਮ ਨੇ ਫੱਟੜ ਬੇਅੰਤ ਸਿੰਘ ਨੂੰ ਮੁੱਢਲੀ ਸਹਾਇਤਾ ਦੇ ਕੇ ਫ਼ਰੀਦਕੋਟ ਰੈਫਰ ਕਰ ਦਿੱਤਾ। ਉਕਤ ਸਾਰੀ ਘਟਨਾ ਮੈਡੀਕਲ ਸਟੋਰ ਵਿਚ ਲੱਗੇ ਸੀ.ਸੀ.ਟੀ.ਵੀ. ਵਿਚ ਕੈਦ ਹੋ ਗਈ। ਥਾਣਾ ਜੈਤੋ ਦੇ ਨਵੇਂ ਆਏ ਐਸ.ਐਚ.ਓ. ਗੁਰਵਿੰਦਰ ਸਿੰਘ ਅਤੇ ਏ.ਐਸ.ਆਈ. ਗੁਰਜੰਟ ਸਿੰਘ ਘਟਨਾ ਵਾਲੀ ਥਾਂ ’ਤੇ ਪਹੁੰਚੇ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੋਟੋ ਨੂੰ ਚੈੱਕ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਤੇ ਕਥਿਤ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ