JALANDHAR WEATHER

ਮੋਟਰਸਾਈਕਲ ਸਲੀਪ ਹੋਣ ਕਾਰਨ ਇੱਕ ਵਿਅਕਤੀ ਗੰਭੀਰ ਜਖਮੀ

ਰਾਮਾ ਮੰਡੀ, (ਬਠਿੰਡਾ), 12 ਫਰਵਰੀ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਤਲਵੰਡੀ ਸਾਬੋ ਰੋਡ 'ਤੇ ਇੱਕ ਮੋਟਰਸਾਈਕਲ ਸਲਿਪ ਹੋਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੇ ਗੰਭੀਰ ਜਖਮੀ ਹੋਣ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਰਿੰਕਾ ਮਿਸਤਰੀ, ਚੂਚੀ ਮਹਾਸ਼ਾ, ਸ਼ੰਮੀ ਬਖਤੂ ਅਤੇ ਰਾਜੀਵ ਸਿੰਗਲਾ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਵਿਅਕਤੀ ਨੂੰ ਹੈਲਪਲਾਈਨ ਵੈਲਫ਼ੇਅਰ ਸੁਸਾਇਟੀ ਦੀ ਐਬੂਲੈਂਸ ਰਾਹੀਂ ਸਿਵਲ ਹਸਪਤਾਲ ਰਾਮਾ ਵਿਖੇ ਦਾਖਲ ਕਰਵਾਇਆ ਗਿਆ। ਵਿਅਕਤੀ ਦੇ ਜਿਆਦਾ ਸੱਟ ਹੋਣ ਕਾਰਨ ਉਸ ਨੂੰ ਫਾਸਟ ਏਡ ਦੇਣ ਤੋਂ ਬਾਅਦ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ। ਜਿਸ ਦੀ ਪਹਿਚਾਣ ਬੰਟੀ ਸਿੰਘ ਪੁੱਤਰ ਬਲੌਰ ਸਿੰਘ ਵਾਸੀ ਪਿੰਡ ਲਹਿਰੀ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ