![](/cmsimages/20250213/4778984__1.jpg)
ਨਵੀਂ ਦਿੱਲੀ, 13 ਫਰਵਰੀ- ਸੁਪਰੀਮ ਕੋਰਟ ਨੇ 2020 ਦੇ ਬੈਂਗਲੁਰੂ ਦੰਗਿਆਂ ਦੀ ਐਨ.ਆਈ.ਏ. ਜਾਂਚ ਵਿਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਵਿਚ ਸੋਸ਼ਲ ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਨਾਲ ਸੰਬੰਧਿਤ ਵੱਖ-ਵੱਖ ਮੁਲਜ਼ਮਾਂ ਨੇ ਜ਼ਮਾਨਤ ਦੀ ਮੰਗ ਕੀਤੀ ਸੀ। ਇਹ ਧਿਆਨ ਵਿਚ ਰੱਖਦੇ ਹੋਏ ਕਿ ਕਰਨਾਟਕ ਵਿਚ ਯੂ.ਏ.ਪੀ.ਏ. ਮਾਮਲਿਆਂ ਦੀ ਸੁਣਵਾਈ ਕਰਨ ਵਾਲੀਆਂ ਅਦਾਲਤਾਂ ਦੀ ਘਾਟ ਕਾਰਨ ਮਾਮਲੇ ਵਿਚ ਸੁਣਵਾਈ ਸ਼ੁਰੂ ਹੋਣ ਵਿਚ ਬਹੁਤ ਜ਼ਿਆਦਾ ਦੇਰੀ ਹੋਈ ਹੈ, ਸੁਪਰੀਮ ਕੋਰਟ ਨੇ ਕਰਨਾਟਕ ਹਾਈ ਕੋਰਟ ਅਤੇ ਰਾਜ ਸਰਕਾਰ ਨੂੰ ਅਜਿਹੀਆਂ ਹੋਰ ਅਦਾਲਤਾਂ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਇਹ 3 ਮਹੀਨਿਆਂ ਦੀ ਮਿਆਦ ਦੇ ਅੰਦਰ ਕੀਤਾ ਜਾਵੇ।