ਨਵੀਂ ਦਿੱਲੀ, 13 ਫਰਵਰੀ- ਅੱਜ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਮੁਲਾਕਾਤ ਹੋਵੇਗੀ। ਭਾਰਤੀ ਸਮੇਂ ਅਨੁਸਾਰ ਇਹ ਮੁਲਾਕਾਤ ਰਾਤ 2:35 ਵਜੇ ਹੋਵੇਗੀ। ਮੋਦੀ ਤੇ ਟਰੰਪ ਵਿਚਾਲੇ ਕਰੀਬ 45 ਮਿੰਟ ਗੱਲਬਾਤ ਹੋਵੇਗੀ ਤੇ ਇਸ ਤੋਂ ਬਾਅਦ ਦੋਵੇਂ ਨੇਤਾ 3:40 ’ਤੇ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਕਰਨਗੇ। ਜਾਣਕਾਰੀ ਅਨੁਸਾਰ ਇਸ ਮੁਲਾਕਾਤ ਵਿਚ ਦੋਵੇਂ ਨੇਤਾ ਟੈਰਿਫ਼ ਤੇ ਗੈਰ ਕਾਨੂੰਨੀ ਪ੍ਰਵਾਸੀ ਭਾਰਤੀਆਂ ਸਮੇਤ ਕਈ ਮੁੱਦਿਆਂ ’ਤੇ ਗੱਲਬਾਤ ਕਰਨਗੇ। ਦੱਸ ਦੇਈਏ ਕਿ ਅਮਰੀਕਾ ਪੁੱਜ ਕੇ ਭਾਰਤੀ ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਯ.ਐਸ. ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਤੁਲਸੀ ਗਬਾਰਡ ਨਾਲ ਮੁਲਾਕਾਤ ਕੀਤੀ ਸੀ।
ਜਲੰਧਰ : ਵੀਰਵਾਰ 2 ਫੱਗਣ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਮਰੀਕਾ ਪੁੱਜੇ ਭਾਰਤੀ ਪ੍ਰਧਾਨ ਮੰਤਰੀ, ਅੱਜ ਟਰੰਪ ਨਾਲ ਕਰਨਗੇ ਮੁਲਾਕਾਤ