![](/cmsimages/20250213/4778992__1.jpg)
ਨਵੀਂ ਦਿੱਲੀ, 13 ਫਰਵਰੀ- ਬਜਟ ਸੈਸ਼ਨ ਦੇ ਪਹਿਲੇ ਪੜਾਅ ਦੇ ਆਖਰੀ ਦਿਨ ਲੋਕ ਸਭਾ ਦੀ ਕਾਰਵਾਈ 10 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਬਜਟ ਸੈਸ਼ਨ ਦੋ ਪੜਾਵਾਂ ਵਿਚ ਹੋ ਰਿਹਾ ਹੈ। ਪਹਿਲਾ ਪੜਾਅ 13 ਫਰਵਰੀ ਤੱਕ ਚੱਲਿਆ, ਜਿਸ ਤੋਂ ਬਾਅਦ, 14 ਫਰਵਰੀ ਤੋਂ 9 ਮਾਰਚ ਤੱਕ ਇਕ ਅੰਤਰਾਲ ਹੋਵੇਗਾ। ਦੂਜਾ ਪੜਾਅ 10 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 4 ਅਪ੍ਰੈਲ ਤੱਕ ਚੱਲੇਗਾ।