![](/cmsimages/20250213/4778993__a.jpg)
ਨਵੀਂ ਦਿੱਲੀ, 13 ਫਰਵਰੀ- ਲੋਕ ਸਭਾ ਵਿਚ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਉਨ੍ਹਾਂ ਦੇ ਵਿਚਾਰ ਵਕਫ਼ ਜੇ.ਪੀ.ਸੀ. ਰਿਪੋਰਟ ਵਿਚ ਪੂਰੀ ਤਰ੍ਹਾਂ ਸ਼ਾਮਿਲ ਨਹੀਂ ਕੀਤੇ ਗਏ ਹਨ। ਮੈਂ ਆਪਣੀ ਪਾਰਟੀ ਵਲੋਂ ਕਹਿਣਾ ਚਾਹੁੰਦਾ ਹਾਂ ਕਿ ਵਿਰੋਧੀ ਧਿਰ ਦੀਆਂ ਚਿੰਤਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ, ਕੁਝ ਵੀ ਜੋੜਿਆ ਜਾ ਸਕਦਾ ਹੈ, ਮੇਰੀ ਪਾਰਟੀ ਨੂੰ ਕੋਈ ਇਤਰਾਜ਼ ਨਹੀਂ ਹੈ।