![](/cmsimages/20250213/4778997__whatsapp image 2025-02-13 at 4.55.45 pm.jpeg)
ਚੰਡੀਗੜ੍ਹ, 13 ਫਰਵਰੀ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਇਹ ਇਜਲਾਸ 24-25 ਫਰਵਰੀ ਨੂੰ ਬੁਲਾਇਆ ਗਿਆ ਹੈ ਤੇ ਇਸ ਸੈਸ਼ਨ ਵਿਚ ਪੈਂਡਿੰਗ ਬਿੱਲਾਂ ਨੂੰ ਪਾਸ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੀਟਿੰਗ ਵਿਚ ਸਿਹਤ ਵਿਭਾਗ ਵਿਚ ਖਾਲੀ ਪਈਆਂ 822 ਪੋਸਟਾਂ ’ਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁੱਲ੍ਹ 3 ਹਜ਼ਾਰ ਭਰਤੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।