ਪੁਲਵਾਮਾ ਅੱਤਵਾਦੀ ਹਮਲੇ ਦੀ 6ਵੀਂ ਬਰਸੀ ’ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ

ਵਾਸ਼ਿੰਗਟਨ, ਡੀ.ਸੀ., 14 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਦੀ 6ਵੀਂ ਬਰਸੀ ’ਤੇ, ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕਿਹਾ ਕਿ 2019 ਵਿਚ ਪੁਲਵਾਮਾ ਵਿਚ ਸਾਡੇ ਦੁਆਰਾ ਗੁਆਏ ਗਏ ਬਹਾਦਰ ਨਾਇਕਾਂ ਨੂੰ ਮੇਰੇ ਵਲੋਂ ਸ਼ਰਧਾਂਜਲੀ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਬਲੀਦਾਨ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਨੂੰ ਕਦੇ ਨਹੀਂ ਭੁੱਲਣਗੀਆਂ।