150 ਕਰੋੜ ਤੋਂ ਵੀ ਵੱਧ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

ਛੇਹਰਟਾ/ਅਜਨਾਲਾ/ਅਟਾਰੀ (ਅੰਮ੍ਰਿਤਸਰ), 14 ਫਰਵਰੀ (ਪੱਤਰ ਪ੍ਰੇਰਕ/ਗੁਰਪ੍ਰੀਤ ਸਿੰਘ/ਰਜਿੰਦਰ ਰੁਬੀ/ਗੁਰਦੀਪ ਸਿੰਘ)- -ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਚਰਨਜੀਤ ਸਿੰਘ ਸੋਹਲ ਦੀ ਅਗਵਾਈ ਵਿਚ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਨੂੰ 150 ਕਰੋੜ ਰੁਪਏ ਮੁੱਲ ਦੀ 30 ਕਿਲੋ ਹੈਰੋਇਨ ਸਮੇਤ ਕਾਬੂ ਕਰਨ ਵਿਚ ਵੱਡੀ ਸਫ਼ਲਤਾ ਹਾਸਿਲ ਕੀਤੀ ਗਈ ਹੈ। ਇਸ ਸੰਬੰਧ ਵਿੱਚ ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਸਾਲ 2025 ਵਿਚ ਪੰਜਾਬ ਪੁਲਿਸ ਵਲੋਂ ਇਹ ਹੈਰੋਇਨ ਦੀ ਸਭ ਤੋਂ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ ਐਸ.ਐਸ.ਪੀ. ਦਿਹਾਤੀ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦੇ ਰਹੇ ਹਨ।