JALANDHAR WEATHER

ਭਾਰਤੀ ਫੌਜ ਦੀ ਚਿਨਾਰ ਕੋਰ ਨੇ ਪੁਲਵਾਮਾ ਦੀ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 14 ਫਰਵਰੀ- ਭਾਰਤੀ ਫੌਜ ਦੀ ਚਿਨਾਰ ਕੋਰ ਨੇ ਟਵੀਟ ਕਰ ਕਿਹਾ ਕਿ ਨਿਡਰ ਸੀ.ਆਰ.ਪੀ.ਐਫ਼. ਯੋਧਿਆਂ ਨੂੰ ਸ਼ਰਧਾਂਜਲੀ। ਉਨ੍ਹਾਂ ਕਿਹਾ ਕਿ ਚਿਨਾਰ ਦੇ ਯੋਧਾ ਸੀ.ਆਰ.ਪੀ.ਐਫ਼. ਦੇ ਬਹਾਦਰਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ, ਜਿਨ੍ਹਾਂ ਨੇ ਪੁਲਵਾਮਾ ਹਮਲੇ ਮੌਕੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਦੀ ਕੁਰਬਾਨੀ ਹਮੇਸ਼ਾ ਸਾਡੇ ਦਿਲਾਂ ਵਿਚ ਉੱਕਰੀ ਰਹੇਗੀ। ਸੀ.ਆਰ.ਪੀ.ਐਫ਼. ਦੀ ਅਡੋਲ ਭਾਵਨਾ ਨੂੰ ਸਲਾਮ, ਜੋ ਸਾਡੇ ਰਾਸ਼ਟਰ ਦੀ ਰੱਖਿਆ ਕਰਨ ਅਤੇ ਕਸ਼ਮੀਰ ਵਿਚ ਸ਼ਾਂਤੀ ਅਤੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਭ ਤੋਂ ਔਖੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਰਹਿੰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ