ਅਮਰੀਕਾ ਨੂੰ ਡਿਪੋਰਟ ਕਰਨ ਦੀ ਥਾਂ ਗੈਰ ਕਾਨੂੰਨੀ ਤੌਰ ’ਤੇ ਪੁੱਜੇ ਲੋਕਾਂ ਨੂੰ ਇਕ ਮੌਕਾ ਦੇਣਾ ਚਾਹੀਦਾ ਸੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 14 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਵਲੋਂ ਪੰਜਾਬੀਆਂ ਸਮੇਤ ਵੱਡੀ ਗਿਣਤੀ ਵਿਚ ਗੈਰ ਕਾਨੂੰਨੀ ਤੌਰ ’ਤੇ ਪੁੱਜੇ ਭਾਰਤੀਆਂ ਨੂੰ ਡਿਪੋਰਟ ਕੀਤੇ ਜਾਣ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਅਮਰੀਕਾ ਵਰਗੇ ਦੇਸ਼ ਨੂੰ ਅਜਿਹਾ ਤਾਨਾਸ਼ਾਹੀ ਦੇ ਰੂਪ ਵਿਚ ਨਹੀਂ ਕਰਨਾ ਚਾਹੀਦਾ ਬਲਕਿ ਇਨ੍ਹਾਂ ਲੋਕਾਂ ਨੂੰ ਇਕ ਮੌਕਾ ਦਿੱਤਾ ਜਾਣਾ ਚਾਹੀਦਾ ਸੀ। ਉਨ੍ਹਾਂ ਡਿਪੋਰਟ ਕੀਤੇ ਗਏ ਵਿਅਕਤੀਆਂ ਨੂੰ ਹੱਥਾਂ ਵਿਚ ਹੱਥ ਘੜੀਆਂ ਤੇ ਪੈਰਾਂ ਵਿਚ ਬੇੜੀਆਂ ਪਾਏ ਜਾਣ ਲਈ ਵੀ ਨਿੰਦਾ ਕੀਤੀ।