ਯੂ.ਟਿਊਬਰ ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਨਵੀਂ ਦਿੱਲੀ, 14 ਫਰਵਰੀ- ਯੂ.ਟਿਊਬਰ ਰਣਵੀਰ ਇਲਾਹਾਬਾਦੀਆ ਨੇ ਸੁਪਰੀਮ ਕੋਰਟ ਤੱਕ ਪਹੁੰਚ ਕਰਕੇ ਆਪਣੀਆਂ ਹਾਲੀਆ ਅਣਉਚਿਤ ਟਿੱਪਣੀਆਂ ਨੂੰ ਲੈ ਕੇ ਭਾਰਤ ਭਰ ਵਿਚ ਉਸ ਦੇ ਖਿਲਾਫ਼ ਦਰਜ ਕਈ ਐਫ਼.ਆਈ.ਆਰਜ਼. ਨੂੰ ਇਕੱਠਾ ਕਰਨ ਦੀ ਮੰਗ ਕੀਤੀ ਸੀ, ਜਿਸ ’ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਮਨ੍ਹਾ ਕਰ ਦਿੱਤਾ ਹੈ। ਵਕੀਲ ਅਭਿਨਵ ਚੰਦਰਚੂੜ ਨੇ ਸੁਪਰੀਮ ਕੋਰਟ ਦੇ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਸ ਦੇ ਖਿਲਾਫ਼ ਕਈ ਮਾਮਲੇ ਦਰਜ ਹਨ ਅਤੇ ਅਸਾਮ ਪੁਲਿਸ ਨੇ ਉਸ ਨੂੰ ਅੱਜ ਲਈ ਤਲਬ ਕੀਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਮਾਮਲੇ ਵਿਚ ਪਹਿਲਾਂ ਹੀ ਤਾਰੀਖ ਦਿੱਤੀ ਜਾ ਚੁੱਕੀ ਹੈ।