JALANDHAR WEATHER

ਕੇਂਦਰੀ ਰਾਜ ਮੰਤਰੀ ਸਤੀਸ਼ ਚੰਦਰ ਦੂਬੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਫਰਵਰੀ (ਜਸਵੰਤ ਸਿੰਘ ਜੱਸ)- ਕੇਂਦਰੀ ਰਾਜ ਮੰਤਰੀ ਸ੍ਰੀ ਸਤੀਸ਼ ਚੰਦਰ ਦੁਬੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਮੱਥਾ ਟੇਕ ਕੇ ਅਤੇ ਗੁਰਬਾਣੀ ਕੀਰਤਨ ਸਰਵਣ ਕਰਨ ਉਪਰੰਤ ਸ੍ਰੀ ਦੁਬੇ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਇਸ ਮੌਕੇ ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਅਜੈਬੀਰਪਾਲ ਸਿੰਘ ਰੰਧਾਵਾ ਅਤੇ ਹਰਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ। ਇਸ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਭਾਜਪਾ ਦੇ ਸਥਾਨਕ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ