ਨਰਿੰਦਰ ਮੋਦੀ ਨੇ ਕਿਸਾਨਾਂ ਦੀ ਬਿਹਤਰੀ ਲਈ ਲਿਆਂਦੀਆਂ ਕਈ ਯੋਜਨਾਵਾਂ- ਸਤੀਸ਼ ਚੰਦਰ ਦੂਬੇ

ਅੰਮ੍ਰਿਤਸਰ, 14 ਫਰਵਰੀ (ਹਰਮਿੰਦਰ ਸਿੰਘ)- ਕੇਂਦਰੀ ਕੋਇਲਾ ਅਤੇ ਮਾਈਨਿੰਗ ਮੰਤਰੀ ਸਤੀਸ਼ ਚੰਦਰ ਦੂਬੇ ਨੇ ਕਿਹਾ ਕਿ ਭਾਰਤ ਖੇਤੀ ਪ੍ਰਧਾਨ ਮੁਲਕ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਦੀ ਬਿਹਤਰੀ ਲਈ ਕਈ ਯੋਜਨਾਵਾਂ ਲਿਆਂਦੀਆਂ ਹਨ। ਕਿਸਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਉਨ੍ਹਾਂ ਦੀ ਕਰੈਡਿਟ ਲਿਮਟ ਦੁੱਗਣੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ 75 ਹਜ਼ਾਰ ਡਾਕਟਰਾਂ ਦੀਆਂ ਸੀਟਾਂ ਵਧਾਈਆਂ ਜਾ ਰਹੀਆਂ ਹਨ।