ਪੁਲਵਾਮਾ ਦੇ ਸ਼ਹੀਦਾਂ ਨੂੰ ਪਿ੍ਅੰਕਾ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 14 ਫਰਵਰੀ- ਕਾਂਗਰਸ ਨੇਤਾ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੇ ਜੰਮੂ-ਕਸ਼ਮੀਰ ਵਿਚ 2019 ਦੇ ਪੁਲਵਾਮਾ ਅੱਤਵਾਦੀ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਸੀ.ਆਰ.ਪੀ.ਐਫ਼. ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸੋਸ਼ਲ ਮੀਡੀਆ ਐਕਸ ’ਤੇ ਕਾਂਗਰਸ ਸੰਸਦ ਮੈਂਬਰ ਨੇ ਇਕ ਪੋਸਟ ਵਿਚ ਲਿਖਿਆ ਕਿ ਦੇਸ਼ ਹਮੇਸ਼ਾ ਬਹਾਦਰ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਰਿਣੀ ਰਹੇਗਾ। ਪੁਲਵਾਮਾ ਅੱਤਵਾਦੀ ਹਮਲੇ ਵਿਚ ਕੁਰਬਾਨੀ ਦੇਣ ਵਾਲੇ ਸਾਡੇ ਬਹਾਦਰ ਸੈਨਿਕਾਂ ਨੂੰ ਸਲਾਮ ਅਤੇ ਦਿਲੋਂ ਸ਼ਰਧਾਂਜਲੀ।