JALANDHAR WEATHER

ਸਾਬਕਾ ਮੁੱਖ ਮੰਤਰੀ ਚੰਨੀ ਨੇ ਸ੍ਰੀ ਰਾਮ ਜਨਮ ਭੂਮੀ ਅਤੇ ਕਾਸ਼ੀ ਵਿਸ਼ਵਨਾਥ ਮੰਦਰ ਵਿਖੇ ਟੇਕਿਆ ਮੱਥਾ ਟੇਕਿਆ

ਅਯੁੱਧਿਆ, 14 ਫਰਵਰੀ, (ਮੋਹਿਤ ਸਿੰਗਲਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਡਾ. ਚਰਨਜੀਤ ਸਿੰਘ ਚੰਨੀ ਨੇ ਅਯੁੱਧਿਆ ਦੇ ਸ੍ਰੀ ਰਾਮ ਜਨਮ ਭੂਮੀ ਮੰਦਰ ਵਿਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਲਿਆ। ਇਸ ਦੇ ਨਾਲ ਹੀ ਉਨ੍ਹਾਂ ਵਾਰਾਣਸੀ ਦੇ ਵਿਸ਼ਵ ਪ੍ਰਸਿੱਧ ਕਾਸ਼ੀ ਵਿਸ਼ਵਨਾਥ ਮੰਦਰ ਦੇ ਵੀ ਦਰਸ਼ਨ ਕੀਤੇ। ਉਨ੍ਹਾਂ ਕਿਹਾ ਕਿ ਦੋਵੇਂ ਮੰਦਰਾਂ ਦੇ ਦਰਸ਼ਨ ਕਰਨ ਤੋਂ ਬਾਅਦ ਉਹ ਧੰਨ ਮਹਿਸੂਸ ਕਰ ਰਹੇ ਹਨ ਅਤੇ ਇਹ ਯਾਤਰਾ ਉਨ੍ਹਾਂ ਨੂੰ ਨਵੀਂ ਊਰਜਾ ਦੇ ਰਹੀ ਹੈ। ਉਨ੍ਹਾਂ ਦੀ ਧਾਰਮਿਕ ਯਾਤਰਾ ਨੂੰ ਲੈ ਕੇ ਰਾਜਨੀਤਿਕ ਹਲਕਿਆਂ ਵਿਚ ਵੀ ਚਰਚਾਵਾਂ ਤੇਜ਼ ਹੋ ਗਈਆਂ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ