JALANDHAR WEATHER

ਬਡਵਾਲੀ ਦੇ ਲਾਪਤਾ ਨੌਜਵਾਨ ਦੀ ਲਾਸ਼ ਪਿੰਡ ਰੁੜਕੀ ਹੀਰਾਂ ਦੇ ਟੋਭੇ 'ਚੋਂ ਬਰਾਮਦ

ਸ੍ਰੀ ਚਮਕੌਰ ਸਾਹਿਬ,14 ਫਰਵਰੀ (ਜਗਮੋਹਣ ਸਿੰਘ ਨਾਰੰਗ)-7 ਫਰਵਰੀ ਤੋਂ ਪਿੰਡ ਬਡਵਾਲੀ (ਮੋਰਿੰਡਾ) ਦੇ ਲਾਪਤਾ ਨੌਜਵਾਨ ਹਰਵਿੰਦਰ ਸਿੰਘ ਬਬਲਾ ਦੀ ਲਾਸ਼ ਪਿੰਡ ਰੁੜਕੀ ਹੀਰਾਂ ਦੇ ਟੋਭੇ ਵਿਚੋਂ ਬਰਾਮਦ ਹੋਈ ਹੈ, ਜਿਸ ਨੂੰ ਪੁਲਿਸ ਨੇ ਰੂਪਨਗਰ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਡੀ. ਐਸ. ਪੀ. ਮਨਜੀਤ ਸਿੰਘ ਔਲਖ ਨੇ ਦੱਸਿਆ ਕਿ ਹਰਵਿੰਦਰ ਸਿੰਘ ਦੇ ਮਾਮਲੇ ਵਿਚ ਪਹਿਲਾਂ ਹੀ ਪੁਲਿਸ ਨੇ ਚਾਰ ਦੋਸਤਾਂ ਨੂੰ ਹਿਰਾਸਤ ਵਿਚ ਲਿਆ ਹੋਇਆ ਹੈ ਜਿਨ੍ਹਾਂ ਉਤੇ ਪੁਲਿਸ ਨੇ ਅਗਵਾ ਦਾ ਮਾਮਲਾ ਦਰਜ ਕੀਤਾ ਸੀ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੋਰ ਧਾਰਾਵਾਂ ਵਿਚ ਵਾਧਾ ਕੀਤਾ ਜਾਵੇਗਾ ਤੇ ਹੁਣ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਉਤੇ ਹੋਰ ਧਾਰਾਵਾਂ ਵੀ ਜੋੜੀਆਂ ਜਾ ਰਹੀਆਂ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ