ਸੈਕਟਰ 26 ਵਿਖੇ ਕੇਂਦਰ ਨਾਲ ਕਿਸਾਨੀ ਮੰਗਾਂ ਨੂੰ ਲੈ ਕੇ ਮੀਟਿੰਗ 'ਚ ਸਰਵਣ ਸਿੰਘ ਪੰਧੇਰ ਸਮੇਤ ਕਈ ਆਗੂ ਪੁੱਜੇ
ਚੰਡੀਗੜ੍ਹ, 14 ਫਰਵਰੀ (ਅਜਾਇਬ ਔਜਲਾ)-ਚੰਡੀਗੜ੍ਹ ਦੇ ਸੈਕਟਰ 26 ਵਿਖੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਹੋਣ ਵਾਲੀ ਮੀਟਿੰਗ ਵਿਚ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ ਅਤੇ ਹੋਰ ਆਗੂ ਮਹਾਤਮਾ ਗਾਂਧੀ ਇੰਸਟੀਚਿਊਟ ਸੈਕਟਰ 26 ਵਿਖੇ ਮੀਟਿੰਗ ਵਿਚ ਹਿੱਸਾ ਲੈਣ ਲਈ ਪੁੱਜ ਗਏ ਹਨ। ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਤੇ ਉਨ੍ਹਾਂ ਦੀ ਅਗਵਾਈ ਵਿਚ ਪੁੱਜਣ ਵਾਲੇ ਕਿਸਾਨ ਆਗੂਆਂ ਦਾ ਇੰਤਜ਼ਾਰ ਹੋ ਰਿਹਾ ਹੈ।