ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੀਟਿੰਗ 'ਚ ਪੁੱਜੇ
ਚੰਡੀਗੜ੍ਹ, 14 ਫਰਵਰੀ (ਅਜਾਇਬ ਔਜਲਾ)-ਚੰਡੀਗੜ੍ਹ ਵਿਚ ਕੇਂਦਰ ਅਤੇ ਕਿਸਾਨਾਂ ਵਿਚਕਾਰ ਹੋ ਰਹੀ ਮੀਟਿੰਗ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਹਿੱਸਾ ਲੈਣ ਲਈ ਪਹੁੰਚੇ ਹਨ।
ਮੀਟਿੰਗ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਆਪਣੀ ਕੇਂਦਰੀ ਟੀਮ ਦੇ ਅਧਿਕਾਰੀਆਂ ਨਾਲ ਪੁੱਜੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ ਕੇ. ਪੀ. ਸਿਨਹਾ, ਅਨੁਰਾਗ ਵਰਮਾ ਅਤੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਮੀਟਿੰਗ ਦਾ ਹਿੱਸਾ ਬਣੇ ਹਨ।