JALANDHAR WEATHER

ਆਸਟ੍ਰੇਲੀਆ ਦੇ ਸ਼ਹਿਰ ਸਿਡਨੀ 'ਚ ਪਲਟਿਆ ਟਰੱਕ, 1 ਪੰਜਾਬੀ ਨੌਜਵਾਨ ਦੀ ਮੌਤ

ਸੁਲਤਾਨਪੁਰ ਲੋਧੀ, 14 ਫਰਵਰੀ (ਸੁਰਿੰਦਰ ਸਿੰਘ ਬੱਬੂ, ਥਿੰਦ, ਬਲਜੀਤ ਸਿੰਘ)-ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਚ ਹਾਈਵੇਅ ਉਤੇ ਟਰੱਕ ਪਲਟਣ ਨਾਲ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਆਸਟ੍ਰੇਲੀਆ ਤੋਂ ਪਰਿਵਾਰਕ ਮੈਂਬਰ ਪਰਮਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਟਰੱਕ ਵਿਚ ਇਮਾਰਤੀ ਸਮੱਗਰੀ ਲੋਡ ਕੀਤੀ ਹੋਈ ਸੀ ਅਤੇ ਹਾਈਵੇਅ ਉਤੇ ਜਾ ਰਿਹਾ ਸੀ ਕਿ ਅਚਾਨਕ 12 ਤੇ 13 ਫਰਵਰੀ ਦੀ ਦਰਮਿਆਨੀ ਰਾਤ ਸਮੇਂ ਪਲਟ ਗਿਆ ਅਤੇ ਦੂਜੇ ਪਾਸੇ ਤੋਂ ਆ ਰਿਹਾ ਇਕ ਹੋਰ ਟਰੱਕ ਵੀ ਇਸ ਨਾਲ ਟਕਰਾਅ ਗਿਆ। ਸਿਡਨੀ ਪੁਲਿਸ ਵਲੋਂ ਮੌਕੇ ਉਤੇ ਪਹੁੰਚ ਕੇ ਬਚਾਅ ਕਾਰਜ ਚਾਲੂ ਕੀਤੇ ਗਏ ਹਨ, ਜਿਸ ਵਿਚ ਭਾਰੀ ਮੁਸ਼ੱਕਤ ਨਾਲ ਇਕ ਪੰਜਾਬੀ ਟਰੱਕ ਦੇ ਡਰਾਈਵਰ 29 ਸਾਲਾ ਨੌਜਵਾਨ ਸਤਬੀਰ ਸਿੰਘ ਥਿੰਦ ਪੁੱਤਰ ਤਰਸੇਮ ਸਿੰਘ ਰਿਟਾਇਰਡ ਏ.ਐਸ.ਆਈ. ਪਿੰਡ ਠੱਟਾ ਨਵਾਂ (ਹਾਲ ਵਾਸੀ ਕਪੂਰਥਲਾ) ਨੂੰ ਬਾਹਰ ਕੱਢਿਆ ਗਿਆ, ਜਿਸ ਦੀ ਬਦਕਿਸਮਤੀ ਨਾਲ ਮੌਕੇ ਉਤੇ ਹੀ ਮੌਤ ਹੋ ਚੁੱਕੀ ਸੀ। ਦੂਜੇ ਟਰੱਕ ਦੇ ਇਕ 27 ਸਾਲਾ ਡਰਾਈਵਰ ਨੂੰ ਗੰਭੀਰ ਹਾਲਤ ਵਿਚ ਕੈਨਬਰਾ ਹਸਪਤਾਲ ਲਿਜਾਇਆ ਗਿਆ। ਦੁਰਘਟਨਾ ਦੌਰਾਨ ਹਾਦਸੇ ਦਾ ਸ਼ਿਕਾਰ ਹੋਇਆ ਇਕ ਵਿਅਕਤੀ ਸਿਡਨੀ ਤੋਂ ਸੀ, ਦੂਜਾ ਮੈਲਬੌਰਨ ਤੋਂ ਸੀ। ਦੋਵੇਂ ਟਰੱਕ ਪਲਟ ਕੇ ਚਕਨਾਚੂਰ ਹੋ ਗਏ। ਪਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਸਤਬੀਰ ਸਿੰਘ ਥਿੰਦ ਦਾ ਪੋਸਟਮਾਰਟਮ ਕਰਨ ਉਪਰੰਤ ਲਾਸ਼ ਨੂੰ ਭਾਰਤ ਭੇਜਣ ਲਈ ਵਿਚਾਰ ਕੀਤਾ ਜਾ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ