ਤੇਜ਼ਾਬ ਪੀੜਤਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਿਲੇਗੀ - ਡਾ. ਬਲਜੀਤ ਕੌਰ

ਚੰਡੀਗੜ੍ਹ, 14 ਫਰਵਰੀ-ਤੇਜ਼ਾਬ ਪੀੜਤਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਿਲੇਗੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਨਿਵੇਕਲਾ ਉਪਰਾਲਾ ਕਰਦਿਆਂ ਪੰਜਾਬ ਵਿਚ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ ਸਿਰਫ ਮਹਿਲਾਵਾਂ ਤਕ ਹੀ ਸੀਮਿਤ ਨਹੀਂ ਸਗੋਂ ਇਸ ਦਾ ਲਾਭ ਹੁਣ ਤੇਜ਼ਾਬ ਪੀੜਤ ਪੁਰਸ਼ ਤੇ ਟਰਾਂਸਜੈਂਡਰ ਵੀ ਲੈ ਸਕਣਗੇ।