JALANDHAR WEATHER

ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਦਰਦਨਾਕ ਮੌਤ

ਕਪੂਰਥਲਾ, 14 ਫਰਵਰੀ (ਅਮਨਜੋਤ ਸਿੰਘ ਵਾਲੀਆ)-ਰੇਲਵੇ ਸਟੇਸ਼ਨ ਹੁਸੈਨਪੁਰ ਪਾਜੀਆਂ ਦਰਮਿਆਨ ਇਕ ਵਿਅਕਤੀ ਦੇ ਅਚਾਨਕ ਰੇਲ ਗੱਡੀ ਹੇਠਾਂ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਵਿਅਕਤੀ ਦੀ ਪਠਾਨਕੋਟ ਤੋਂ ਅਹਿਮਦਾਬਾਦ ਜਾ ਰਹੀ ਰੇਲ ਗੱਡੀ ਦੇ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ | ਜਿਸ 'ਤੇ ਉਹ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲਿਆ | ਲਾਸ਼ ਦੀ ਜਾਂਚ ਕਰਨ 'ਤੇ ਉਸ ਕੋਲੋਂ ਕੋਈ ਵੀ ਸ਼ਨਾਖ਼ਤੀ ਕਾਰਡ ਨਾ ਬਰਾਮਦ ਹੋਣ ਕਾਰਨ ਲਾਸ਼ ਦੀ ਸ਼ਨਾਖ਼ਤ ਲਈ ਆਸ ਪਾਸ ਦੇ ਇਲਾਕੇ ਵਿਚ ਪੁੱਛ-ਪੜਤਾਲ ਕੀਤੀ ਪਰ ਲਾਸ਼ ਦੀ ਸ਼ਨਾਖ਼ਤ ਨਾ ਹੋ ਸਕੀ | ਜਿਸ 'ਤੇ ਸ਼ਨਾਖ਼ਤ ਲਈ ਲਾਸ਼ ਨੂੰ 72 ਘੰਟੇ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ | 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ