JALANDHAR WEATHER

ਪੰਜਾਬ ਦੇ ਨੌਜਵਾਨ ਸਭ ਕੁਝ ਵੇਚ ਕੇ ਛੱਡ ਰਹੇ ਹਨ ਪੰਜਾਬ- ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ 15 ਫਰਵਰੀ- ਮੁੱਖ ਮੰਤਰੀ ਪੰਜਾਬ ਦੇ ਬਿਆਨ ’ਤੇ ਭਾਜਪਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਅਮਰੀਕਾ ਜਾਣ ਲਈ ਆਪਣੀਆਂ ਜ਼ਮੀਨਾਂ ਵੇਚ ਦਿੱਤੀਆਂ। ਟ੍ਰੈਵਲ ਏਜੰਟਾਂ ਨੇ ਉਨ੍ਹਾਂ ਨੂੰ ਲੁੱਟਿਆ ਅਤੇ ਗੈਰ-ਕਾਨੂੰਨੀ ਰਸਤਿਆਂ ਰਾਹੀਂ ਭੇਜਿਆ। ਭਗਵੰਤ ਮਾਨ ਦੀ ਸਰਕਾਰ ਅਤੇ ਪੁਲਿਸ ਟਰੈਵਲ ਏਜੰਟਾਂ ਤੋਂ ਪੈਸੇ ਲੈਂਦੀ ਰਹੀ... ਅਜਿਹੇ ਟ੍ਰੈਵਲ ਏਜੰਟ ਕਿਵੇਂ ਵਧ-ਫੁੱਲ ਸਕਦੇ ਹਨ? ਉਨ੍ਹਾਂ ਨੇ ਹਜ਼ਾਰਾਂ ਲੋਕਾਂ ਨੂੰ ਬੇਰੁਜ਼ਗਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਸੋਚਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਨੂੰ ਕਿਵੇਂ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਸੀ ਕਿ ਲੋਕ ਸਭ ਕੁਝ (ਅਮਰੀਕਾ ਵਿਚ) ਛੱਡ ਕੇ ਪੰਜਾਬ ਵਾਪਸ ਆਉਣਗੇ, ਪਰ ਉਹ ਪੰਜਾਬ ਛੱਡਣ ਲਈ ਆਪਣੀਆਂ ਜ਼ਮੀਨਾਂ ਵੇਚ ਰਹੇ ਹਨ, ਅਤੇ ‘ਆਪ’ ਅਜੇ ਵੀ ਡਰਾਮਾ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ