ਪ੍ਰਯਾਗਰਾਜ ਸੜਕ ਹਾਦਸਾ: ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

ਰਾਏਪੁਰ, 15 ਫਰਵਰੀ- ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦਿਓ ਸਾਈ ਨੇ ਟਵੀਟ ਕਰ ਕਿਹਾ ਕਿ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇਅ ’ਤੇ ਮੇਜਾ ਖੇਤਰ ਵਿਚ ਪ੍ਰਯਾਗਰਾਜ ਮਹਾਕੁੰਭ ਵਿਚ ਇਸ਼ਨਾਨ ਕਰਨ ਜਾ ਰਹੇ ਕੋਰਬਾ ਜ਼ਿਲ੍ਹੇ ਦੇ 10 ਸ਼ਰਧਾਲੂਆਂ ਦੀ ਇਕ ਹਾਦਸੇ ਕਾਰਨ ਮੌਤ ਦੀ ਖ਼ਬਰ ਤੋਂ ਮੈਂ ਦੁਖੀ ਹਾਂ। ਕੋਰਬਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਮੈਂ ਵਿਛੜੀਆਂ ਆਤਮਾਵਾਂ ਦੀ ਸ਼ਾਂਤੀ ਅਤੇ ਦੁਖੀ ਪਰਿਵਾਰਾਂ ਨੂੰ ਤਾਕਤ ਪ੍ਰਦਾਨ ਕਰਨ ਲਈ ਪਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ। ਓਮ ਸ਼ਾਂਤੀ!