ਪਹਿਲਾਂ ਵੀ ਕਈ ਵਾਰ ਗੈਰ ਕਾਨੂੰਨੀ ਪ੍ਰਵਾਸੀ ਹੋਏ ਹਨ ਡਿਪੋਰਟ- ਆਰ.ਪੀ. ਸਿੰਘ

ਨਵੀਂ ਦਿੱਲੀ, 15 ਫਰਵਰੀ- ਅਮਰੀਕਾ ਤੋਂ ਅੰਮ੍ਰਿਤਸਰ ਤੱਕ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਜਾਣ ਵਾਲੀਆਂ ਉਡਾਣਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ’ਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਗਿਆ ਹੈ। ਇੱਥੋਂ ਤੱਕ ਕਿ ਈ.ਏ.ਐਮ. ਨੇ ਵੀ ਜ਼ਿਕਰ ਕੀਤਾ ਹੈ ਕਿ ਇਹ ਪਹਿਲਾਂ ਵੀ ਕਈ ਵਾਰ ਹੋਇਆ ਹੈ, ਹੁਣ ਜਦੋਂ ਇਹ ਉਜਾਗਰ ਹੋ ਗਿਆ ਹੈ ਤਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਤੌਰ ’ਤੇ ਪਰਵਾਸ ਕਰਨ ਵਾਲੇ ਸਾਰੇ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਹੈ... ਭਗਵੰਤ ਮਾਨ ਸਾਰਿਆਂ ਨੂੰ ਇਹ ਕਿਉਂ ਨਹੀਂ ਦੱਸਦੇ ਕਿ ਜ਼ਿਆਦਾਤਰ ਡਿਪੋਰਟ ਕੀਤੇ ਗਏ ਪੰਜਾਬੀ ਹਨ? ਅੱਜ ਪਹੁੰਚਣ ਵਾਲੇ ਡਿਪੋਰਟੀਆਂ ਵਿਚ ਪੰਜਾਬ ਅਤੇ ਹਰਿਆਣਾ ਦੇ ਲੋਕ ਸ਼ਾਮਿਲ ਹਨ, ਉਨ੍ਹਾਂ ਦੀ ਸਰਕਾਰ ਗੈਰ-ਕਾਨੂੰਨੀ ਪ੍ਰਵਾਸ ਦੀ ਸਹੂਲਤ ਦੇਣ ਵਾਲੇ ਏਜੰਟਾਂ ਵਿਰੁੱਧ ਕਾਰਵਾਈ ਕਿਉਂ ਨਹੀਂ ਕਰ ਰਹੀ?