ਅਮਰੀਕਾ ਤੋਂ ਪੁੱਜੇ ਭਾਰਤੀ ਨਾਗਰਿਕਾਂ ਲਈ ਸ਼੍ਰੋਮਣੀ ਕਮੇਟੀ ਨੇ ਹਵਾਈ ਅੱਡੇ ਦੇ ਬਾਹਰ ਲਾਇਆ ਲੰਗਰ

ਰਾਜਾਸਾਂਸੀ (ਅੰਮ੍ਰਿਤਸਰ) ,15 ਫਰਵਰੀ (ਰੇਸ਼ਮ ਸਿੰਘ ਹਰਦੀਪ ਸਿੰਘ ਖੀਵਾ)-ਅਮਰੀਕਾ ਤੋਂ ਕੱਢੇ ਗਏ ਭਾਰਤੀ ਨਾਗਰਿਕਾਂ ਨੂੰ ਲੈ ਕੇ ਹਵਾਈ ਜਹਾਜ ਦੇ ਇੱਥੇ ਪੁੱਜਣ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਲਗਾਇਆ ਗਿਆ ਹੈ। ਇੱਥੇ ਦੇਰ ਰਾਤ ਕਵਰੇਜ ਕਰ ਰਹੇ ਪੱਤਰਕਾਰਾਂ ਅਤੇ ਹੋਰ ਰਿਸ਼ਤੇਦਾਰਾਂ ਦੇ ਲਈ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਬਸ ਦਾਲ ਫੁਲਕਾ ਅਤੇ ਚਾਹ ਦੇ ਲੰਗਰ ਦੀ ਸੇਵਾ ਕਰਾਉਣੀ ਕਮੇਟੀ ਵੱਲੋਂ ਇਨਚਾਰਜ ਸੰਦੀਪ ਸਿੰਘ ਅਤੇ ਹੋਰ ਮੁਲਾਜ਼ਮ ਨਿਭਾ ਰਹੇ ਹਨ। ਉਹਨਾਂ ਦੱਸਿਆ ਕਿ ਇਹ ਸੇਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਤਹਿਤ ਰਹੀ ਹੈ।