ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ

ਰਾਜਾਸਾਂਸੀ, 16 ਫਰਵਰੀ (ਹਰਦੀਪ ਸਿੰਘ ਖੀਵਾ, ਗੁਰਪ੍ਰੀਤ ਸਿੰਘ ਢਿੱਲੋਂ)-ਅਮਰੀਕਾ ਤੋਂ ਡਿਪੋਰਟ ਹੋ ਕੇ ਕੁਝ ਸਮਾਂ ਪਹਿਲਾਂ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ ਭਾਰਤੀਆਂ ਨੂੰ ਮਿਲਣ ਲਈ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਰਾਜਾਸਾਂਸੀ ਹਵਾਈ ਅੱਡੇ ਪਹੁੰਚ ਚੁੱਕੇ ਹਨ। ਇਸ ਮੌਕੇ ਉਹਨਾਂ ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਨਾਲ ਸੰਬੰਧਿਤ ਵਿਅਕਤੀਆਂ ਨੂੰ ਲੈਣ ਲਈ ਭੇਜੀਆਂ ਪੁਲਿਸ ਦੀਆਂ ਵੱਡੀਆਂ ਬੱਸਾਂ ਤੇ ਵੀ ਸਵਾਲ ਉਠਾਏ ਹਨ I ਅਜੀਤ ਨਾਲ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਮੇਂ ਅਮਰੀਕਾ ਤੋਂ ਡਿਪੋਰਟ ਹੋ ਕੇ ਇੱਥੇ ਆਏ ਵਿਅਕਤੀਆਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਖਾਣਾ ਖੁਆ ਦਿੱਤਾ ਗਿਆ ਹੈ ਤੇ ਉਹਨਾ ਦੇ ਕਾਗਜ਼ਾਤ ਦੀ ਜਾਂਚ ਪੜਤਾਲ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।