ਅਮਰੀਕਾ ਤੋਂ ਡਿਪੋਰਟ ਹੋ ਕੇ ਵਤਨ ਪਹੁੰਚੇ ਨੌਜਵਾਨਾਂ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ

ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਵੱਲੋਂ ਨੌਜਵਾਨਾਂ ਨਾਲ ਕੀਤੀ ਮੁਲਾਕਾਤ
ਰਾਜਾਸਾਂਸੀ,16 ਫਰਵਰੀ (ਹਰਦੀਪ ਸਿੰਘ ਖੀਵਾ ਗੁਰਪ੍ਰੀਤ ਸਿੰਘ ਢਿੱਲੋ)-ਅਮਰੀਕਾ ਤੋਂ ਡਿਪੋਰਟ ਹੋ ਕੇ ਪਰਤੇ ਨੌਜਵਾਨਾਂ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਮਰੀਕਾ ਤੋਂ ਡਿਪੋਰਟ ਹੋ ਕੇ ਵਤਨ ਪਰਤੇ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਹੌਸਲਾ ਦਿੱਤਾ ਹੈ I