ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਗਦੜ ਚ ਜਾਨ ਗਵਾਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ

ਨਵੀਂ ਦਿੱਲੀ, 16 ਫਰਵਰੀ - ਭਾਰਤੀ ਰੇਲਵੇ ਅਨੁਸਾਰ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਕੱਲ੍ਹ ਹੋਈ ਭਗਦੜ ਵਿਚ ਜਾਨ ਗਵਾਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਗੰਭੀਰ ਜ਼ਖ਼ਮੀਆਂ ਨੂੰ 2.5 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।