ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਗਦੜ ਦੀ ਖ਼ਬਰ ਬਹੁਤ ਦੁਖਦਾਈ - ਰਾਹੁਲ ਗਾਂਧੀ

ਨਵੀਂ ਦਿੱਲੀ, 16 ਫਰਵਰੀ - ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ, "ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਭਗਦੜ ਕਾਰਨ ਕਈ ਲੋਕਾਂ ਦੇ ਮਰਨ ਅਤੇ ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ ਬਹੁਤ ਦੁਖਦਾਈ ਅਤੇ ਪਰੇਸ਼ਾਨ ਕਰਨ ਵਾਲੀ ਹੈ... ਇਹ ਘਟਨਾ ਇਕ ਵਾਰ ਫਿਰ ਰੇਲਵੇ ਦੀ ਅਸਫਲਤਾ ਅਤੇ ਸਰਕਾਰ ਦੀ ਅਸੰਵੇਦਨਸ਼ੀਲਤਾ ਨੂੰ ਉਜਾਗਰ ਕਰਦੀ ਹੈ। ਪ੍ਰਯਾਗਰਾਜ ਜਾਣ ਵਾਲੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਦੇਖਦੇ ਹੋਏ, ਸਟੇਸ਼ਨ 'ਤੇ ਬਿਹਤਰ ਪ੍ਰਬੰਧ ਕੀਤੇ ਜਾਣੇ ਚਾਹੀਦੇ ਸਨ..."।