ਨਿਊ ਇੰਡੀਆ ਕੋਆਪਰੇਟਿਵ ਬੈਂਕ ਘੁਟਾਲੇ ਦੇ ਦੋਸ਼ੀ ਹਿਤੇਸ਼ ਮਹਿਤਾ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਮੁੰਬਈ, 16 ਫਰਵਰੀ - ਨਿਊ ਇੰਡੀਆ ਕੋਆਪਰੇਟਿਵ ਬੈਂਕ ਘੁਟਾਲੇ ਦੇ ਦੋਸ਼ੀ ਹਿਤੇਸ਼ ਮਹਿਤਾ ਨੂੰ ਮੁੰਬਈ ਦੀ ਅਦਾਲਤ ਵਿਚ ਸੁਣਵਾਈ ਲਈ ਪੇਸ਼ ਕੀਤਾ ਜਾਵੇਗਾ।ਨਿਊ ਇੰਡੀਆ ਕੋਆਪਰੇਟਿਵ ਬੈਂਕ ਲਿਮਟਿਡ ਦੇ ਸਾਬਕਾ ਜਨਰਲ ਮੈਨੇਜਰ ਹਿਤੇਸ਼ ਪ੍ਰਵੀਨਚੰਦ ਮਹਿਤਾ ਨੇ ਕਥਿਤ ਤੌਰ 'ਤੇ ਬੈਂਕ ਤੋਂ 122 ਕਰੋੜ ਰੁਪਏ ਕਢਵਾਏ ਸਨ ਜਦੋਂ ਉਹ ਦਾਦਰ ਅਤੇ ਗੋਰੇਗਾਓਂ ਸ਼ਾਖਾਵਾਂ ਲਈ ਜ਼ਿੰਮੇਵਾਰ ਸੀ। ਉਸ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਦੋਵਾਂ ਸ਼ਾਖਾਵਾਂ ਦੇ ਖਾਤਿਆਂ ਤੋਂ 122 ਕਰੋੜ ਰੁਪਏ ਦੀ ਧੋਖਾਧੜੀ ਕੀਤੀ।