ਸੀਨੀਅਰ ਪੱਤਰਕਾਰ ਸੁਸ਼ੀਲ ਕਾਸਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਸੁਨਾਮ ਊਧਮ ਸਿੰਘ ਵਾਲਾ, 16 ਫਰਵਰੀ (ਰੁਪਿੰਦਰ ਸਿੰਘ ਸੱਗੂ) - ਸੁਨਾਮ ਦੇ ਸੀਨੀਅਰ ਪੱਤਰਕਾਰ ਸੁਸ਼ੀਲ ਕਾਸਲ, ਮੁਕੇਸ਼ ਕਾਸਲ ਅਤੇ ਇੰਜੀਨੀਅਰ ਜਤਿੰਦਰ ਕਾਸਲ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸੁਭਾਸ਼ ਚੰਦ ਕਾਸਲ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ। ਸਾਬਕਾ ਬੈਂਕ ਮੈਨੇਜਰ ਸੁਭਾਅ ਕਾਸਲ ਦੇ ਅਚਾਨਕ ਹੋਏ ਦਿਹਾਂਤ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ,ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ,ਕੈਬਨਿਟ ਮੰਤਰੀ ਬਰਿੰਦਰ ਗੋਇਲ,ਸਾਬਕਾ ਮੰਤਰੀ ਪ੍ਰਮਿੰਦਰ ਸਿੰਘ ਢੀਡਸਾ,ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸੁਨਾਮ ਦੇ ਸਮੂਹ ਪੱਤਰਕਾਰਾਂ ਭਾਈਚਾਰੇ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।