ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਕੀਤਾ ਗਿਆ ਸਸਪੈਂਡ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਸਸਪੈਂਡ ਕੀਤਾ ਹੈ। ਸੂਤਰਾਂ ਅਨੁਸਾਰ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ’ਤੇ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ। ਵਰਨਣਯੋਗ ਹੈ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਕੁਝ ਸਖ਼ਤ ਨਜ਼ਰ ਆ ਰਹੀ ਹੈ। ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਵੀ ਹਟਾਇਆ ਗਿਆ ਹੈ ਅਤੇ ਨਵਾਂ ਵਿਜੀਲੈਂਸ ਮੁਖੀ ਲਾਇਆ ਗਿਆ ਹੈ।