JALANDHAR WEATHER

ਮਾਪੇ ਆਪਣੇ ਧੀਆਂ ਪੁੱਤਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਭੇਜਣ-ਧਾਲੀਵਾਲ

ਅਜਨਾਲਾ, (ਅੰਮ੍ਰਿਤਸਰ), 17 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਮਰੀਕਾ ਵਲੋਂ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਵਿਚ ਸ਼ਾਮਿਲ ਸਿੱਖ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਦਸਤਾਰਾਂ ਉਤਾਰ ਕੇ ਭੇਜਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੰਜਾਬ ਦੇ ਐਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦਸਤਾਰ ਸਿੱਖ ਦੀ ਸ਼ਾਨ ਹੈ ਤੇ ਅਮਰੀਕੀ ਫੌਜ ਦੇ ਹਵਾਈ ਜਹਾਜ਼ ਵਿਚ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ ਨੌਜਵਾਨਾਂ ਦੀ ਦਾਸਤਾਨ ਸੁਣ ਕੇ ਲੂੰ ਕੰਢੇ ਖੜੇ ਹੁੰਦੇ ਹਨ। ਇਕ ਸਵਾਲ ਦੇ ਜਵਾਬ ਵਿਚ ਐਨ.ਆਰ.ਆਈ. ਮੰਤਰੀ ਸ. ਧਾਲੀਵਾਲ ਨੇ ਕਿਹਾ ਕਿ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਜੋ ਵੀ ਵਿਅਕਤੀ ਸਾਨੂੰ ਸ਼ਿਕਾਇਤ ਦੇਵੇਗਾ ਉਸ ਟਰੈਵਲ ਏਜੰਟ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਧੀਆਂ ਪੁੱਤਰਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਭੇਜਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ