JALANDHAR WEATHER

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਬੇਟੀ ਦੀ ਰਿਸੈਪਸ਼ਨ ਮੌਕੇ ਪਹੁੰਚੀਆਂ ਪ੍ਰਮੁੱਖ ਸ਼ਖਸੀਅਤਾਂ

 ਚੰਡੀਗੜ੍ਹ, 17 ਫਰਵਰੀ - ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਬੇਟੀ ਵਿਆਹ ਦੇ ਬੰਧਨ 'ਚ ਬੱਝੀ ਸੀ, ਜਿਸ ਤੋਂ ਬਾਅਦ ਅੱਜ ਵਿਆਹ ਦੀ ਰਿਸੈਪਸ਼ਨ ਚੰਡੀਗੜ੍ਹ ਵਿਖੇ ਹੋਈ। ਇਸ ਮੌਕੇ ਪਹੁੰਚੀਆਂ ਪ੍ਰਮੁੱਖ ਸ਼ਖਸੀਅਤਾਂ ਵਿਚ ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ, ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮੲਰ ਅਬਦੁੱਲਾ, ਸਾਬਕਾ ਰੇਲ ਮੰਤਰੀ ਪਵਨ ਕੁਮਾਰ ਬਾਂਸਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ, ਭਾਜਪਾ ਆਗੂ ਤਰੁਣ ਚੁੱਘ, ਅਸ਼ਵਨੀ ਸ਼ਰਮਾ, ਤੀਕਸ਼ਣ ਸੂਦ, ਉਪਰ ਰਾਸ਼ਟਰਪਤੀ ਜਗਦੀਪ ਧਨਖੜ, ਕਾਮੇਡੀਅਨ ਗੁਰਪ੍ਰੀਤ ਸਿੰਘ ਘੁੱਗੀ, ਹਰਿਆਣਾ ਦੇ ਮੰਤਰੀ ਅਨਿਲ ਵਿੱਜ, ਪ੍ਰਸਿੱਧ ਗਾਇਕ ਬੱਬੂ ਮਾਨ, ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ, ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ, ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਆਦਿ ਆਮਿਲ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ