ਉੱਤਰਾਖੰਡ ਦੇਸਰਕਾਰ 20 ਫਰਵਰੀ ਨੂੰ ਵਿੱਤੀ ਸਾਲ 2025-26 ਲਈ ਪੇਸ਼ ਕਰੇਗੀ ਬਜਟ

ਦੇਹਰਾਦੂਨ , 17 ਫਰਵਰੀ -ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ 20 ਫਰਵਰੀ ਨੂੰ ਵਿੱਤੀ ਸਾਲ 2025-26 ਲਈ ਬਜਟ ਪੇਸ਼ ਕਰੇਗੀ। ਬਜਟ 20 ਫਰਵਰੀ ਨੂੰ ਦੁਪਹਿਰ 12.30 ਵਜੇ ਸਦਨ ਵਿਚ ਪੇਸ਼ ਕੀਤਾ ਜਾਵੇਗਾ। ਅੱਜ ਹੋਈ ਕਾਰੋਬਾਰ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਦਨ ਦੇ ਵਿਧਾਨਕ ਕੰਮ ਦੀ ਰੂਪ-ਰੇਖਾ ਤੈਅ ਕੀਤੀ ਗਈ। ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ 20 ਫਰਵਰੀ ਨੂੰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ।