ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਮੰਦਭਾਗਾ ਅਤੇ ਦੁਖਦਾਇਕ - ਜਗਮੀਤ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ , 17 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪ੍ਰਮੁੱਖ ਰਾਜਨੀਤਕ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਪ੍ਰਤੀਕਰਮ ਜ਼ਾਹਰ ਕਰਦਿਆਂ ਇਸ ਨੂੰ ਬਹੁਤ ਮੰਦਭਾਗਾ ਅਤੇ ਦੁਖਦਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਦਾ ਪਿਛੋਕੜ ਪੰਥਕ ਦਰਦ ਵਾਲਾ ਹੈ। ਉਨ੍ਹਾਂ ਪ੍ਰਧਾਨਗੀ ਪਦ 'ਤੇ ਬਹੁਤ ਵਧੀਆ ਸੇਵਾਵਾਂ ਨਿਭਾਈਆਂ ਹਨ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਨੂੰ ਕਾਇਮ ਰੱਖਣ ਲਈ ਦ੍ਰਿੜ ਸਨ, ਉਨ੍ਹਾਂ 'ਤੇ ਮਾਨਸਿਕ ਦਬਾਅ ਐਨਾ ਵਧ ਗਿਆ ਕਿ ਅਸਤੀਫ਼ਾ ਦੇਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕਿਹਾ ਕਿ ਉਨ੍ਹਾਂ ਵਿਚੋਂ ਪੰਥ ਦਾ ਭਵਿੱਖ ਨਜ਼ਰ ਆ ਰਿਹਾ ਹੈ। ਜੇਕਰ ਕੌਮ ਨੇ ਚਾਹਿਆ ਤਾਂ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਦੀ ਬਾਖੂਬੀ ਅਗਵਾਈ ਕਰਨ ਦੇ ਕਾਬਲ ਹਨ।