JALANDHAR WEATHER

ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨਾਲ ਸਿੱਖ ਜਥੇਬੰਦੀਆਂ ਵਿਚ ਬਣਿਆ ਨਿਰਾਸ਼ਾਜਨਕ ਮਾਹੌਲ - ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ, 17 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ,ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਨਾਲ ਸਿੱਖ ਜਥੇਬੰਦੀਆਂ ਵਿਚ ਨਿਰਾਸ਼ਾਜਨਕ ਮਾਹੌਲ ਬਣ ਗਿਆ ਹੈ ਅਤੇ ਉਨ੍ਹਾਂ ਦੇ ਅਸਤੀਫ਼ੇ ਕਾਰਨ ਮੈਨੂੰ ਬਹੁਤ ਦੁਖ ਮਹਿਸੂਸ ਹੋਇਆ ਹੈ ।ਕਿਉਂ ਕਿ ਸਰਦਾਰ ਹਰਜਿੰਦਰ ਸਿੰਘ ਧਾਮੀ ਦਾ ਜੀਵਨ ਨਿਤਨੇਮੀ ਗੁਰਸਿੱਖਾਂ ਵਾਲਾ ਹੈ। ਸ੍ਰੋਮਣੀ ਕਮੇਟੀ ਦੇ ਇਤਿਹਾਸ ਵਿਚ ਏਨੀ ਸਾਦਗੀ ਭਰਪੂਰ ਅਤੇ ਇਮਾਨਦਾਰ ਪ੍ਰਧਾਨ ਅਜ ਦੇ ਸਮੇਂ ਵਿਚ ਮਿਲਣਾ ਬਹੁਤ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਧਾਮੀ ਇਕ ਅਜਿਹੇ ਪ੍ਰਧਾਨ ਰਹੇ ਹਨ ਜਿਨ੍ਹਾਂ ਦਾ ਸਿੱਖ ਜਥੇਬੰਦੀਆਂ, ਸੰਪ੍ਰਦਾਂਵਾ ਅਤੇ ਸਮੂਹ ਸੰਤ ਮਹਾਂਪੁਰਸ਼ ਬਹੁਤ ਸਤਿਕਾਰ ਕਰਦੇ ਹਨ ।ਸਿਖ ਸੰਘਰਸ਼ ਦੇ ਸਮੇਂ ਵੀ ਉਨ੍ਹਾਂ ਦੀਆਂ ਸੇਵਾਵਾਂ ਲਾ-ਮਿਸਾਲ ਰਹੀਆਂ ਹਨ । ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਜਥੇਬੰਦੀ ਵਲੋਂ ਇਹੀ ਦਿਲੀ ਇਛਾ ਹੈ ਕਿ ਉਹ ਇਸ ਮੁਸ਼ਕਿਲ ਸਮੇਂ ਵਿਚ ਸਿਖ ਪੰਥ ਦੀ ਸਿਰਮੌਰ ਧਾਰਮਿਕ ਸੰਸਥਾ ਦੀ ਅਗਵਾਈ ਕਰਨ ਤਾਂ ਜੋ ਇਨ੍ਹਾਂ ਮੁਸ਼ਕਿਲ ਹਾਲਾਤ ਨਾਲ ਨਜਿੱਠਿਆ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ